Quran Apps in many lanuages:

Surah Al-Ahqaf Ayahs #14 Translated in Punjabi

قُلْ أَرَأَيْتُمْ إِنْ كَانَ مِنْ عِنْدِ اللَّهِ وَكَفَرْتُمْ بِهِ وَشَهِدَ شَاهِدٌ مِنْ بَنِي إِسْرَائِيلَ عَلَىٰ مِثْلِهِ فَآمَنَ وَاسْتَكْبَرْتُمْ ۖ إِنَّ اللَّهَ لَا يَهْدِي الْقَوْمَ الظَّالِمِينَ
ਆਖੋ, ਕਿ ਤੁਸੀਂ ਕਦੇ ਸੋਚਿਆ ਹੈ ਕਿ ਜੇਕਰ ਇਹ ਕੁਰਆਨ ਅੱਲਾਹ ਵੱਲੋਂ ਹੀ ਹੋਵੇ ਅਤੇ ਤੁਸੀਂ ਇਸ ਨੂੰ ਨਹੀਂ ਮੰਨਿਆ ਅਤੇ ਇਸਰਾਈਲ ਦੀ ਔਲਾਦ ਵਿਚੋਂ ਇੱਕ ਗਵਾਹ ਨੇ ਇਸ ਵਰਗੀ ਕਿਤਾਬ ਦੀ ਗਵਾਹੀ ਦਿੱਤੀ ਹੈ। ਇਸ ਲਈ ਉਹ ਈਮਾਨ ਲਿਆਇਆ ਅਤੇ ਤੁਸੀਂ ਹੰਕਾਰ ਕੀਤਾ। ਬੇਸ਼ੱਕ ਅੱਲਾਹ ਜ਼ਾਲਿਮਾਂ ਨੂੰ ਨਸੀਹਤ ਪ੍ਰਦਾਨ ਨਹੀਂ ਕਰਦਾ।
وَقَالَ الَّذِينَ كَفَرُوا لِلَّذِينَ آمَنُوا لَوْ كَانَ خَيْرًا مَا سَبَقُونَا إِلَيْهِ ۚ وَإِذْ لَمْ يَهْتَدُوا بِهِ فَسَيَقُولُونَ هَٰذَا إِفْكٌ قَدِيمٌ
ਅਤੇ ਇਨਕਾਰ ਕਰਨ ਵਾਲੇ, ਈਮਾਨ ਲਿਆਉਣ ਵਾਲਿਆਂ ਦੇ ਸਬੰਧ ਵਿਚ ਕਹਿੰਦੇ ਹਨ ਕਿ ਜੇਕਰ ਕੋਈ ਚੰਗੀ ਵਸਤੂ ਹੁੰਦੀ ਤਾਂ ਉਹ ਇਸ ਲਈ ਸਾਡੇ ਤੋਂ ਪਹਿਲਾਂ ਨਾ ਭੱਜਦੇ। ਅਤੇ ਕਿਉਂਕਿ ਉਨ੍ਹਾਂ ਨੇ ਇਸ ਤੋਂ ਮਾਰਗ ਦਰਸ਼ਨ ਪ੍ਰਾਪਤ ਨਹੀਂ’ ਕੀਤਾ, ਤਾਂ ਹੁਣ ਉਹ ਆਖਣਗੇ ਕਿ ਇਹ ਤਾਂ ਪੁਰਾਣਾ ਝੂਠ ਹੈ।
وَمِنْ قَبْلِهِ كِتَابُ مُوسَىٰ إِمَامًا وَرَحْمَةً ۚ وَهَٰذَا كِتَابٌ مُصَدِّقٌ لِسَانًا عَرَبِيًّا لِيُنْذِرَ الَّذِينَ ظَلَمُوا وَبُشْرَىٰ لِلْمُحْسِنِينَ
ਅਤੇ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ ਨਸੀਹਤ ਅਤੇ ਰਹਿਮਤ ਵਾਲੀ ਸੀ। ਅਤੇ ਇਹ ਇੱਕ ਕਿਤਾਬ ਹੈ ਜਿਹੜੀ ਉਸ ਦੀ ਅਰਬੀ ਭਾਸ਼ਾ ਵਿਚ ਪੂਸ਼ਟੀ ਕਰਦੀ ਹੈ। ਤਾਂ ਕਿ ਉਨ੍ਹਾਂ ਲੋਕਾਂ ਨੂੰ ਡਰਾਇਆ ਜਾਵੇ, ਜਿਲ੍ਹਾਂ ਨੇ ਜ਼ੁਲਮ ਕੀਤਾ। ਅਤੇ ਇਹ ਨੇਕ ਲੋਕਾਂ ਲਈ ਖੁਸ਼ਖ਼ਬਰੀ ਹੈ।
إِنَّ الَّذِينَ قَالُوا رَبُّنَا اللَّهُ ثُمَّ اسْتَقَامُوا فَلَا خَوْفٌ عَلَيْهِمْ وَلَا هُمْ يَحْزَنُونَ
ਬੇਸ਼ੱਕ ਜਿਨ੍ਹਾਂ ਲੋਕਾਂ ਨੇ ਆਖਿਆ ਕਿ ਸਾਡਾ ਰੱਬ ਅੱਲਾਹ ਹੈ, ਫਿਰ ਉਹ ਉਸ ਤੇ ਟਿਕੇ ਰਹੇ ਤਾਂ ਉਨ੍ਹਾਂ ਲੋਕਾਂ ਨੂੰ ਕੋਈ ਡਰ ਨਹੀਂ ਅਤੇ ਨਾ ਉਹ ਦੁਖੀ ਹੋਣਗੇ।
أُولَٰئِكَ أَصْحَابُ الْجَنَّةِ خَالِدِينَ فِيهَا جَزَاءً بِمَا كَانُوا يَعْمَلُونَ
ਇਹੀ ਲੋਕ ਜੰਨਤ ਵਾਲੇ ਹਨ, ਜਿਹੜੇ ਉਸ ਵਿਚ ਹਮੇਸ਼ਾ ਰਹਿਣਗੇ, ਉਨ੍ਹਾਂ ਕਰਮਾਂ ਦੇ ਕਾਰਨ ਜਿਹੜੇ ਇਹ ਦੁਨੀਆਂ ਵਿਚ ਕਰਦੇ ਸਨ।

Choose other languages: