Quran Apps in many lanuages:

Surah Al-Anaam Ayahs #117 Translated in Punjabi

وَلِتَصْغَىٰ إِلَيْهِ أَفْئِدَةُ الَّذِينَ لَا يُؤْمِنُونَ بِالْآخِرَةِ وَلِيَرْضَوْهُ وَلِيَقْتَرِفُوا مَا هُمْ مُقْتَرِفُونَ
ਅਤੇ ਅਜਿਹਾ ਇਸ ਲਈ ਹੈ ਕਿ ਉਸ ਦੇ ਵੱਲ ਉਨ੍ਹਾਂ ਲੋਕਾਂ ਦੇ ਦਿਲ ਝੁਕਣ ਜਿਹੜੇ ਪ੍ਰਲੋਕ ਉੱਪਰ ਭਰੋਸਾ ਨਹੀਂ ਕਰਦੇ ਤਾਂ ਕਿ ਉਹ ਇਸ ਨੂੰ ਪਸੰਦ ਕਰਨ ਅਤੇ ਜਿਹੜੀ ਕਮਾਈ ਉਨ੍ਹਾਂ ਨੇ ਕਰਨੀ ਹੈ, ਉਹ ਕਰ ਲੈਣ।
أَفَغَيْرَ اللَّهِ أَبْتَغِي حَكَمًا وَهُوَ الَّذِي أَنْزَلَ إِلَيْكُمُ الْكِتَابَ مُفَصَّلًا ۚ وَالَّذِينَ آتَيْنَاهُمُ الْكِتَابَ يَعْلَمُونَ أَنَّهُ مُنَزَّلٌ مِنْ رَبِّكَ بِالْحَقِّ ۖ فَلَا تَكُونَنَّ مِنَ الْمُمْتَرِينَ
ਕੀ ਸੈਂ’ ਅੱਲਾਹ ਤੋਂ ਬਿਨਾਂ ਕਿਸੇ ਹੋਰ ਨੂੰ (ਫੈਸਲਾ ਕਰਨ ਵਾਲਾ) ਜੱਜ ਬਣਾਵਾਂ। ਹਾਲਾਂਕਿ ਉਸ ਨੇ ਤੁਹਾਡੇ ਵੱਲ ਸਪੱਸ਼ਟ ਕਿਤਾਬ ਉਤਾਰੀ ਹੈ। ਅਤੇ ਜਿਨ੍ਹਾਂ ਲੋਕਾਂ ਨੂੰ ਅਸੀਂ ਪਹਿਲਾਂ ਕਿਤਾਬ ਦਿੱਤੀ ਸੀ। ਉਹ ਜਾਣਦੇ ਹਨ ਕਿ ਇਹ ਤੇਰੇ ਰੱਬ ਵੱਲੋਂ ਸੱਚਾਈ ਨਾਲ ਉਤਾਰੀ ਗਈ ਹੈ। ਇਸ ਲਈ ਤੁਸੀਂ ਸ਼ੰਕਾਂ ਕਰਨ ਵਾਲਿਆਂ ਵਿਚ ਸ਼ਾਮਿਲ ਨਾ ਹੋਣਾ।
وَتَمَّتْ كَلِمَتُ رَبِّكَ صِدْقًا وَعَدْلًا ۚ لَا مُبَدِّلَ لِكَلِمَاتِهِ ۚ وَهُوَ السَّمِيعُ الْعَلِيمُ
ਅਤੇ ਤੁਹਾਡੇ ਰੱਬ ਦੀ ਗੱਲ ਪੂਰਨ ਰੂਪ ਵਿਚ ਸੱਚੀ ਅਤੇ ਇਨਸਾਫ ਵਾਲੀ ਹੈ। ਕੋਈ ਉਸ ਦੀ ਗੱਲ ਨੂੰ ਬਦਲਣ ਵਾਲਾ ਨਹੀਂ, ਉਹ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
وَإِنْ تُطِعْ أَكْثَرَ مَنْ فِي الْأَرْضِ يُضِلُّوكَ عَنْ سَبِيلِ اللَّهِ ۚ إِنْ يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ
ਅਤੇ ਜੇਕਰ ਤੁਸੀਂ ਉਨ੍ਹਾਂ ਬਹੁਗਿਣਤੀ ਲੋਕਾਂ ਦੇ ਕਹਿਣ ਉੱਪਰ ਚੱਲੋ। ਜਿਹੜੇ ਧਰਤੀ ਉੱਪਰ ਹਨ ਤਾਂ ਉਹ ਤੁਹਾਨੂੰ ਅੱਲਾਹ ਦੇ ਰਾਹ ਉਤੋਂ ਭਟਕਾ ਦੇਣਗੇ। ਕਿਉਂਕਿ ਉਹ ਸਿਰਫ਼ ਅਨੁਮਾਨ ਲਾਉਂਦੇ ਹਨ ਅਤੇ ਕਲਪਨਾਵਾਂ ਘੜਦੇ ਹਨ।
إِنَّ رَبَّكَ هُوَ أَعْلَمُ مَنْ يَضِلُّ عَنْ سَبِيلِهِ ۖ وَهُوَ أَعْلَمُ بِالْمُهْتَدِينَ
ਬੇਸ਼ੱਕ ਤੁਹਾਡਾ ਰੱਬ ਉਨ੍ਹਾਂ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਜਿਹੜੇ ਉਸ ਦੇ ਰਾਹ ਤੋਂ ਭਟਕੇ ਹੋਏ ਹਨ ਅਤੇ ਉਨ੍ਹਾਂਨੂੰ ਵੀ ਚੰਗੀ ਤਰ੍ਹਾ ਜਾਣਦਾ ਹੈ, ਜਿਹੜੇ ਉਸ ਦੇ ਮਾਰਗ ਤੇ ਚੱਲਦੇ ਹਨ।

Choose other languages: