Quran Apps in many lanuages:

Surah Al-Hadid Ayahs #19 Translated in Punjabi

فَالْيَوْمَ لَا يُؤْخَذُ مِنْكُمْ فِدْيَةٌ وَلَا مِنَ الَّذِينَ كَفَرُوا ۚ مَأْوَاكُمُ النَّارُ ۖ هِيَ مَوْلَاكُمْ ۖ وَبِئْسَ الْمَصِيرُ
ਸੋ ਅੱਜ ਨਾ ਤੁਹਾਡੇ ਤੋਂ ਕੋਈ ਅਰਥ ਦੰਡ ਸਵੀਕਾਰ ਕੀਤਾ ਜਾਵੇਗਾ ਅਤੇ ਨਾ ਉਨ੍ਹਾਂ ਲੋਕਾਂ ਤੋਂ ਜਿਨ੍ਹਾਂ ਨੇ ਅਵੱਗਿਆ ਕੀਤੀ। ਤੁਹਾਡਾ ਟਿਕਾਣਾ ਅੱਗ ਹੈ ਉਹੀ ਤੁਹਾਡਾ ਸਾਥੀ ਹੈ ਅਤੇ ਇਹ ਬਹੁਤ ਮਾੜਾ ਟਿਕਾਣਾ ਹੈ।
أَلَمْ يَأْنِ لِلَّذِينَ آمَنُوا أَنْ تَخْشَعَ قُلُوبُهُمْ لِذِكْرِ اللَّهِ وَمَا نَزَلَ مِنَ الْحَقِّ وَلَا يَكُونُوا كَالَّذِينَ أُوتُوا الْكِتَابَ مِنْ قَبْلُ فَطَالَ عَلَيْهِمُ الْأَمَدُ فَقَسَتْ قُلُوبُهُمْ ۖ وَكَثِيرٌ مِنْهُمْ فَاسِقُونَ
ਕੀ ਈਮਾਨ ਵਾਲਿਆਂ ਲਈ ਉਹ ਸਮਾਂ ਨਹੀਂ ਆਇਆ ਕਿ ਉਨ੍ਹਾਂ ਦੇ ਸਿਰ ਅੱਲਾਹ ਦੇ ਉਪਦੇਸ਼ ਦੇ ਅੱਗੇ ਝੁੱਕ ਜਾਣ ਅਤੇ ਉਸ ਸੱਚ ਦੇ ਅੱਗੇ ਜਿਹੜਾ ਉਤਾਰਿਆ ਜਾ ਚੁੱਕਿਆ ਹੈ। ਅਤੇ ਉਹ ਉਨ੍ਹਾਂ ਲੋਕਾਂ ਵਾਂਗ ਨਾ ਹੋ ਜਾਣ ਜਿਨ੍ਹਾਂ ਨੂੰ ਪਹਿਲਾਂ ਕਿਤਾਬ ਦਿੱਤੀ ਗਈ ਸੀ। ਫਿਰ ਇੱਕ ਲੰਬਾ ਸਮਾਂ ਲੰਘ ਗਿਆ ਤੇ ਉਨ੍ਹਾਂ ਦੇ ਦਿਲ ਸਖ਼ਤ ਹੋ ਗਏ। ਉਨ੍ਹਾਂ ਵਿਚੋਂ ਜ਼ਿਆਦਾਤਰ ਲੋਕ ਅਵੱਗਿਆਕਾਰੀ ਹਨ।
اعْلَمُوا أَنَّ اللَّهَ يُحْيِي الْأَرْضَ بَعْدَ مَوْتِهَا ۚ قَدْ بَيَّنَّا لَكُمُ الْآيَاتِ لَعَلَّكُمْ تَعْقِلُونَ
ਯਾਦ ਰੱਖੋ ਕਿ ਅੱਲਾਹ ਧਰਤੀ ਨੂੰ ਜੀਵਨ ਦਿੰਦਾ ਹੈ ਉਸ ਦੀ ਮੌਤ ਤੋਂ ਬਾਅਦ ਅਸੀਂ ਤੁਹਾਡੇ ਲਈ ਨਿਸ਼ਾਨੀਆਂ ਬਿਆਨ ਕਰ ਦਿੱਤੀਆਂ ਹਨ ਤਾਂ ਕਿ ਤੁਸੀਂ ਸਮਝੋ।
إِنَّ الْمُصَّدِّقِينَ وَالْمُصَّدِّقَاتِ وَأَقْرَضُوا اللَّهَ قَرْضًا حَسَنًا يُضَاعَفُ لَهُمْ وَلَهُمْ أَجْرٌ كَرِيمٌ
ਬੇਸ਼ੱਕ ਦਾਨ ਦੇਣ ਵਾਲੇ ਮਰਦ ਅਤੇ ਦਾਨ ਦੇਣ ਵਾਲੀਆਂ ਔਰਤਾਂ ਅਤੇ ਉਹ ਲੋਕ ਜਿਨ੍ਹਾਂ ਨੇ ਅੱਲਾਹ ਨੂੰ ਵਧੀਆ ਕਰਜ਼ਾ ਦਿੱਤਾ। ਤਾਂ ਉਨ੍ਹਾਂ ਦਾ ਫ਼ਲ ਵਧਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਲਈ ਸਨਮਾਨਯੋਗ ਫ਼ਲ ਹੈ।
وَالَّذِينَ آمَنُوا بِاللَّهِ وَرُسُلِهِ أُولَٰئِكَ هُمُ الصِّدِّيقُونَ ۖ وَالشُّهَدَاءُ عِنْدَ رَبِّهِمْ لَهُمْ أَجْرُهُمْ وَنُورُهُمْ ۖ وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ الْجَحِيمِ
ਅਤੇ ਜਿਹੜੇ ਲੋਕ ਅੱਲਾਹ ਅਤੇ ਉਸ ਦੇ ਰਸੂਲਾਂ ਤੇ ਈਮਾਨ ਲਿਆਏ ਉਹ ਲੋਕ ਹੀ ਆਪਣੇ ਰੱਬ ਦੇ ਨੇੜੇ ਸੱਚੇ ਅਤੇ ਸ਼ਹੀਦ ਹਨ। ਉਨ੍ਹਾਂ ਲਈ ਉਨ੍ਹਾਂ ਦਾ ਬਦਲਾ ਅਤੇ ਉਨ੍ਹਾਂ ਦਾ ਪ੍ਰਕਾਸ਼ ਹੈ ਅਤੇ ਜਿਨ੍ਹਾਂ ਲੋਕਾਂ ਨੇ ਅਵੱਗਿਆ ਕੀਤੀ ਅਤੇ ਸਾਡੀਆਂ ਆਇਤਾਂ ਨੂੰ ਝੁਠਲਾਇਆ ਉਹ ਲੋਕ ਨਰਕ ਦੇ ਭਾਗੀ ਹਨ।

Choose other languages: