Quran Apps in many lanuages:

Surah Al-Mumtahana Ayahs #9 Translated in Punjabi

رَبَّنَا لَا تَجْعَلْنَا فِتْنَةً لِلَّذِينَ كَفَرُوا وَاغْفِرْ لَنَا رَبَّنَا ۖ إِنَّكَ أَنْتَ الْعَزِيزُ الْحَكِيمُ
ਹੈ ਸਾਡੇ ਪਾਲਣਹਾਰ ! ਸਾਨੂੰ ਅਵੱਗਿਆਕਾਰੀਆਂ ਲਈ ਇਮਤਿਹਾਨ ਨਾਂ ਬਣਾ ਅਤੇ ਹੇ ਸਾਡੇ ਪਾਲਣਹਾਰ! ਸਾਨੂੰ ਮੁਆਫ਼ੀ ਬਖਸ਼। ਬੇਸ਼ੱਕ ਤੂੰ ਸ਼ਕਤੀਸ਼ਾਲੀ ਅਤੇ ਬਿਬੇਕ ਵਾਲਾ ਹੈ।
لَقَدْ كَانَ لَكُمْ فِيهِمْ أُسْوَةٌ حَسَنَةٌ لِمَنْ كَانَ يَرْجُو اللَّهَ وَالْيَوْمَ الْآخِرَ ۚ وَمَنْ يَتَوَلَّ فَإِنَّ اللَّهَ هُوَ الْغَنِيُّ الْحَمِيدُ
ਬੇਸ਼ੱਕ ਤੁਹਾਡੇ ਲਈ ਉਨ੍ਹਾਂ ਦੇ ਅੰਦਰ ਉਸ ਬੰਦੇ ਲਈ ਉੱਤਮ ਅਦਰਸ਼ ਹੈ ਜਿਹੜਾ ਅੱਲਾਹ ਅਤੇ ਪ੍ਰਲੋਕ ਦੇ ਦਿਨ ਦਾ ਉਮੀਦਵਾਰ ਹੋਵੇ। ਅਤੇ ਜਿਹੜਾ ਬੰਦਾ ਮੂੰਹ ਮੋੜੇਗਾ ਤਾਂ ਅੱਲਾਹ ਬੇਪਰਵਾਹ ਅਤੇ ਪ੍ਰਸੰਸਾ ਵਾਲਾ ਹੈ।
عَسَى اللَّهُ أَنْ يَجْعَلَ بَيْنَكُمْ وَبَيْنَ الَّذِينَ عَادَيْتُمْ مِنْهُمْ مَوَدَّةً ۚ وَاللَّهُ قَدِيرٌ ۚ وَاللَّهُ غَفُورٌ رَحِيمٌ
ਉਮੀਦ ਹੈ ਕਿ ਅੱਲਾਹ ਤੁਹਾਡੇ ਅਤੇ ਉਨ੍ਹਾਂ ਲੋਕਾਂ ਦੇ ਰਾਹੀਂ ਮਿੱਤਰਤਾ ਪੈਦਾ ਕਰ ਦੇਵੇ ਜਿਨ੍ਹਾਂ ਨਾਲ ਤੁਸੀਂ ਦੁਸ਼ਮਣੀ ਕੀਤੀ ਅਤੇ ਅੱਲਾਹ ਸਾਰਾ ਕੁਝ ਕਰ ਸਕਦਾ ਹੈ। ਅਤੇ ਅੱਲਾਹ ਮੁਆਫ਼ ਕਰਨ ਵਾਲਾ ਕਿਰਪਾਸ਼ੀਲ ਹੈ।
لَا يَنْهَاكُمُ اللَّهُ عَنِ الَّذِينَ لَمْ يُقَاتِلُوكُمْ فِي الدِّينِ وَلَمْ يُخْرِجُوكُمْ مِنْ دِيَارِكُمْ أَنْ تَبَرُّوهُمْ وَتُقْسِطُوا إِلَيْهِمْ ۚ إِنَّ اللَّهَ يُحِبُّ الْمُقْسِطِينَ
ਅੱਲਾਹ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਨਹੀਂ ਰੋਕਦਾ ਜਿਲ੍ਹਾਂ ਨੇ ਦੀਨ ਦੇ ਮਾਮਲੇ ਵਿਚ ਤੁਹਾਡੇ ਨਾਲ ਯੁੱਧ ਨਹੀਂ ਕੀਤਾ। ਅਤੇ ਤੁਹਾਨੂੰ ਤੁਹਾਡੇ ਘਰਾਂ ਵਿਚੋਂ ਨਹੀਂ ਕੱਢਿਆ ਕਿ ਤੁਸੀਂ ਉਨ੍ਹਾਂ ਨਾਲ ਨੇਕੀ ਕਰੋ ਅਤੇ ਉਨ੍ਹਾਂ ਨਾਲ ਇਨਸਾਫ਼ ਕਰੋਂ। ਬੇਸ਼ੱਕ ਅੱਲਾਹ ਇਨਸਾਫ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੈ।
إِنَّمَا يَنْهَاكُمُ اللَّهُ عَنِ الَّذِينَ قَاتَلُوكُمْ فِي الدِّينِ وَأَخْرَجُوكُمْ مِنْ دِيَارِكُمْ وَظَاهَرُوا عَلَىٰ إِخْرَاجِكُمْ أَنْ تَوَلَّوْهُمْ ۚ وَمَنْ يَتَوَلَّهُمْ فَأُولَٰئِكَ هُمُ الظَّالِمُونَ
ਅੱਲਾਹ ਸਿਰਫ਼ ਉਨ੍ਹਾਂ ਲੋਕਾਂ ਤੋਂ ਤੁਹਾਨੂੰ ਰੋਕਦਾ ਹੈ ਜਿਹੜੇ ਦੀਨ ਦੇ ਮਾਮਲੇ ਵਿਚ ਤੁਹਾਡੇ ਨਾਲ ਲੜੇ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਕੱਢਿਆ ਅਤੇ ਤੁਹਾਨੂੰ ਕੱਢਣ ਲਈ (ਹੋਰਾਂ ਦੀ) ਮਵਦ ਕੀਤੀ। ਕਿ (ਹੁਣ) ਤੁਸੀਂ ਇਨ੍ਹਾਂ ਨਾਲ ਮਿੱਤਰਤਾ ਕਰੋ। ਅਤੇ ਜਿਹੜੇ ਉਨ੍ਹਾਂ ਨਾਲ ਮਿੱਤਰਤਾ ਕਰਨ ਤਾਂ ਉਹ ਹੀ ਅੱਤਿਆਚਾਰੀ ਲੋਕ ਹਨ।

Choose other languages: