Quran Apps in many lanuages:

Surah Ar-Rad Ayahs #21 Translated in Punjabi

أَنْزَلَ مِنَ السَّمَاءِ مَاءً فَسَالَتْ أَوْدِيَةٌ بِقَدَرِهَا فَاحْتَمَلَ السَّيْلُ زَبَدًا رَابِيًا ۚ وَمِمَّا يُوقِدُونَ عَلَيْهِ فِي النَّارِ ابْتِغَاءَ حِلْيَةٍ أَوْ مَتَاعٍ زَبَدٌ مِثْلُهُ ۚ كَذَٰلِكَ يَضْرِبُ اللَّهُ الْحَقَّ وَالْبَاطِلَ ۚ فَأَمَّا الزَّبَدُ فَيَذْهَبُ جُفَاءً ۖ وَأَمَّا مَا يَنْفَعُ النَّاسَ فَيَمْكُثُ فِي الْأَرْضِ ۚ كَذَٰلِكَ يَضْرِبُ اللَّهُ الْأَمْثَالَ
ਅੱਲਾਹ ਨੇ ਆਕਾਸ਼ ਵਿਚੋਂ ਪਾਣੀ ਉਤਾਰਿਆ। ਫਿਰ ਨਾਲੇ ਆਪਣੀ- ਆਪਣੀ ਸਮਰੱਥਾ ਅਨੁਸਾਰ ਵਹਿਣ ਲੱਗੇ। ਫਿਰ ਹੜ੍ਹਾਂ ਨੇ ਉੱਪਰ ਦੀ ਝੱਗ ਨੂੰ ਚੁੱਕ ਲਿਆ ਅਤੇ ਉਸੇ ਪ੍ਰਕਾਰ ਦੀ ਝੱਗ ਉਨ੍ਹਾਂ ਚੀਜ਼ਾਂ ਉੱਪਰ ਵੀ ਆਉਂਦੀ ਹੈ ਜਿਨ੍ਹਾਂ ਨੂੰ ਲੋਕ ਗਹਿਣੇ ਜਾਂ ਸਮਾਨ ਬਣਾਉਣ ਲਈ ਅੱਗ ਵਿਚ ਪਿਘਲਾਉਂਦੇ ਹਨ। ਇਸ ਤਰ੍ਹਾਂ ਅੱਲਾਹ ਸੱਚ ਅਤੇ ਝੂਠ ਦੇ ਪ੍ਰਮਾਣ ਬਿਆਨ ਕਰਦਾ ਹੈ। ਅਖੀਰ ਝੱਗ ਤਾਂ ਸੁੱਕ ਕੇ ਖ਼ਤਮ ਹੋ ਜਾਂਦੀ ਹੈ। ਅਤੇ ਜਿਹੜੀ ਚੀਜ਼ ਮਨੁੱਖਾਂ ਨੂੰ ਲਾਭ ਦੇਣ ਵਾਲੀ ਹੈ ਉਹ ਧਰਤੀ ਉੱਤੇ ਰਹਿ ਜਾਂਦੀ ਹੈ। ਅੱਲਾਹ ਇਸੇ ਤਰ੍ਹਾਂ ਪ੍ਰਮਾਣ ਬਿਆਨ ਰਕਦਾ ਹੈ।
لِلَّذِينَ اسْتَجَابُوا لِرَبِّهِمُ الْحُسْنَىٰ ۚ وَالَّذِينَ لَمْ يَسْتَجِيبُوا لَهُ لَوْ أَنَّ لَهُمْ مَا فِي الْأَرْضِ جَمِيعًا وَمِثْلَهُ مَعَهُ لَافْتَدَوْا بِهِ ۚ أُولَٰئِكَ لَهُمْ سُوءُ الْحِسَابِ وَمَأْوَاهُمْ جَهَنَّمُ ۖ وَبِئْسَ الْمِهَادُ
ਜਿਨ੍ਹਾਂ ਲੋਕਾਂ ਨੇ ਆਪਣੇ ਰੱਬ ਦੀ ਪੁਕਾਰ ਨੂੰ ਸਵੀਕਾਰ ਕਰ ਲਿਆ ਉਨ੍ਹਾਂ ਲਈ ਨੇਕੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਸ ਦੀ ਪੁਕਾਰ ਨੂੰ ਨਾ ਮੰਨਿਆਂ ਚਾਹੇ ਉਨ੍ਹਾਂ ਕੋਲ ਧਰਤੀ ਉੱਪਰ ਸਭ ਕੁਝ ਹੈ ਅਤੇ ਉਹ ਇਸ ਸਾਰੇ ਦੇ ਬਰਾਬਰ ਆਪਣੀ ਮੁਕਤੀ ਲਈ ਅਰਪਨ ਕਰ ਦੇਣ। ਉਨ੍ਹਾਂ ਲੋਕਾਂ ਦਾ ਹਿਸਾਬ ਸਖ਼ਤ ਹੀ ਹੋਵੇਗਾ ਅਤੇ ਉਨ੍ਹਾਂ ਲੋਕਾਂ ਦਾ ਟਿਕਾਣਾ ਨਰਕ ਵਿਚ ਹੋਵੇਗਾ। ਇਹ ਕਿਹੋ ਜਿਹਾ ਬੁਰਾ ਟਿਕਾਣਾ ਹੈ।
أَفَمَنْ يَعْلَمُ أَنَّمَا أُنْزِلَ إِلَيْكَ مِنْ رَبِّكَ الْحَقُّ كَمَنْ هُوَ أَعْمَىٰ ۚ إِنَّمَا يَتَذَكَّرُ أُولُو الْأَلْبَابِ
ਜਿਹੜਾ ਬੰਦਾ ਇਹ ਜਾਣਦਾ ਹੈ ਕਿ ਜਿਹੜਾ ਕੁਝ ਤੁਹਾਡੇ ਰੱਬ ਵੱਲੋਂ ਉਤਾਰਿਆ ਗਿਆ ਹੈ, ਉਹ ਸੱਚ ਹੈ। ਕੀ ਉਹ ਉਸ ਦੇ ਬਰਾਬਰ ਹੋ ਸਕਦਾ ਹੈ ਜਿਹੜਾ ਅੰਨ੍ਹਾ ਹੈ। ਸਿੱਖਿਆ ਤਾਂ ਬੁੱਧੀ ਵਾਲੇ ਲੋਕ ਹੀ ਪ੍ਰਾਪਤ ਕਰਦੇ ਹਨ।
الَّذِينَ يُوفُونَ بِعَهْدِ اللَّهِ وَلَا يَنْقُضُونَ الْمِيثَاقَ
ਉਹ ਲੋਕ ਜਿਹੜੇ ਅੱਲਾਹ ਦੇ ਨਾਂ ਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹਨ ਅਤੇ ਉਸ ਨਾਲ ਕੀਤੇ ਵਾਅਦੇ ਨੂੰ ਨਹੀ’ ਤੋੜਦੇ।
وَالَّذِينَ يَصِلُونَ مَا أَمَرَ اللَّهُ بِهِ أَنْ يُوصَلَ وَيَخْشَوْنَ رَبَّهُمْ وَيَخَافُونَ سُوءَ الْحِسَابِ
ਅਤੇ ਜਿਹੜੇ ਉਸ ਨੂੰ ਜੋੜਦੇ ਹਨ ਜਿਸ ਨੂੰ ਅੱਲਾਹ ਨੇ ਜੋੜਨ ਦਾ ਹੁਕਮ ਦਿੱਤਾ ਹੈ, ਉਹ ਆਪਣੇ ਰੱਬ ਤੋਂ ਡਰਦੇ ਹਨ ਅਤੇ ਬੁਰੇ ਹਿਸਾਬ ਦਾ ਭੈਅ ਰੱਖਦੇ ਹਨ।

Choose other languages: