Quran Apps in many lanuages:

Surah Ash-Shura Ayahs #13 Translated in Punjabi

أَمِ اتَّخَذُوا مِنْ دُونِهِ أَوْلِيَاءَ ۖ فَاللَّهُ هُوَ الْوَلِيُّ وَهُوَ يُحْيِي الْمَوْتَىٰ وَهُوَ عَلَىٰ كُلِّ شَيْءٍ قَدِيرٌ
ਕੀ ਉਨ੍ਹਾਂ ਨੇ ਉਸ ਤੋਂ ਬਿਨਾਂ ਦੂਸਰੇ ਕਾਰਜ ਸਾਧਕ ਬਣਾ ਰੱਖੇ ਹਨ। ਤਾਂ ਅੱਲਾਹ ਹੀ ਕਾਰਜ ਕਰਨ ਵਾਲਾ ਹੈ ਅਤੇ ਉਹ ਹੀ ਮੁਰਦਿਆਂ ਨੂੰ ਜੀਵਤ ਕਰਦਾ ਹੈ ਅਤੇ ਉਹ ਹਰੇਕ ਚੀਜ਼ ਦੀ ਸਮਰੱਥਾ ਰੱਖਦਾ ਹੈ।
وَمَا اخْتَلَفْتُمْ فِيهِ مِنْ شَيْءٍ فَحُكْمُهُ إِلَى اللَّهِ ۚ ذَٰلِكُمُ اللَّهُ رَبِّي عَلَيْهِ تَوَكَّلْتُ وَإِلَيْهِ أُنِيبُ
ਅਤੇ ਜਿਹੜੀ ਕਿਸੇ ਗੱਲ ਵਿਚ ਤੁਸੀਂ ਮੱਤ-ਭੇਦ ਕਰਦੇ ਹੋ, ਉਸ ਦਾ ਫੈਸਲਾ ਅੱਲਾਹ ਵੱਲੋਂ ਹੀ ਹੋਵੇਗਾ। ਇਹੀ ਅੱਲਾਹ ਮੇਰਾ ਪਾਲਣਹਾਰ ਹੈ। ਉਸ ਉੱਤੇ ਮੈਂ ਵਿਸ਼ਵਾਸ਼ ਕੀਤਾ ਹੈ। ਅਤੇ ਉਸ ਵੱਲ ਹੀ ਮੈਂ ਵਾਪਿਸ ਜਾਣਾ ਹੈ।
فَاطِرُ السَّمَاوَاتِ وَالْأَرْضِ ۚ جَعَلَ لَكُمْ مِنْ أَنْفُسِكُمْ أَزْوَاجًا وَمِنَ الْأَنْعَامِ أَزْوَاجًا ۖ يَذْرَؤُكُمْ فِيهِ ۚ لَيْسَ كَمِثْلِهِ شَيْءٌ ۖ وَهُوَ السَّمِيعُ الْبَصِيرُ
ਉਹ ਆਕਾਸ਼ਾਂ ਅਤੇ ਧਰਤੀ ਨੂੰ ਪੈਦਾ ਕਰਨ ਵਾਲਾ ਹੈ। ਉਸ ਨੇ ਤੁਹਾਡੀ ਜਾਤੀ ਤੋਂ ਜੋੜੇ ਬਣਾਏ। ਪਸ਼ੂਆਂ ਦੇ ਵੀ ਜੋੜੇ ਬਣਾਏ। ਉਨ੍ਹਾਂ ਦੇ ਰਾਹੀ’ ਉਹ ਤੁਹਾਡੇ ਵੰਸ਼ ਨੂੰ ਚਲਾਉਂਦਾ ਹੈ। ਕੋਈ ਚੀਜ਼ ਉਸ ਦੇ ਸਮਾਨ ਨਹੀਂ ਅਤੇ ਉਹ ਸੁਣਨ ਵਾਲਾ ਅਤੇ ਦੇਖਣ ਵਾਲਾ ਹੈ।
لَهُ مَقَالِيدُ السَّمَاوَاتِ وَالْأَرْضِ ۖ يَبْسُطُ الرِّزْقَ لِمَنْ يَشَاءُ وَيَقْدِرُ ۚ إِنَّهُ بِكُلِّ شَيْءٍ عَلِيمٌ
ਉਸ ਦੇ ਅਧਿਕਾਰ ਵਿਚ ਧਰਤੀ ਅਤੇ ਆਕਾਸ਼ਾਂ ਦੀਆਂ ਕੁੰਜੀਆਂ ਹਨ। ਉਹ ਜਿਸ ਨੂੰ ਚਾਹੁੰਦਾ ਹੈ ਵਧੇਰੇ ਰਿਜ਼ਕ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ, ਘੱਟ ਕਰ ਦਿੰਦਾ ਹੈ। ਬੇਸ਼ੱਕ ਉਹ ਹਰ ਚੀਜ਼ ਦਾ ਗਿਆਨ ਰੱਖਣ ਵਾਲਾ ਹੈ।
شَرَعَ لَكُمْ مِنَ الدِّينِ مَا وَصَّىٰ بِهِ نُوحًا وَالَّذِي أَوْحَيْنَا إِلَيْكَ وَمَا وَصَّيْنَا بِهِ إِبْرَاهِيمَ وَمُوسَىٰ وَعِيسَىٰ ۖ أَنْ أَقِيمُوا الدِّينَ وَلَا تَتَفَرَّقُوا فِيهِ ۚ كَبُرَ عَلَى الْمُشْرِكِينَ مَا تَدْعُوهُمْ إِلَيْهِ ۚ اللَّهُ يَجْتَبِي إِلَيْهِ مَنْ يَشَاءُ وَيَهْدِي إِلَيْهِ مَنْ يُنِيبُ
ਅੱਲਾਹ ਨੇ ਤੁਹਾਡੇ ਲਈ ਉਹ ਹੀ ਦੀਨ ਨਿਰਧਾਰਿਤ ਕੀਤਾ ਹੈ, ਜਿਸ ਦਾ ਹੁਕਮ ਉਸ ਨੇ ਨੂਹ ਨੂੰ ਦਿੱਤਾ ਸੀ। ਅਤੇ ਜਿਸ ਦੀ ਪ੍ਰਕਾਸ਼ਨਾ ਅਸੀਂ ਤੁਹਾਡੇ ਵੱਲ ਕੀਤੀ ਹੈ। ਅਤੇ ਜਿਸ ਦਾ ਹੁਕਮ ਅਸੀਂ ਇਬਰਾਹੀਮ, ਮੂਸਾ ਅਤੇ ਈਸਾ ਨੂੰ ਦਿੱਤਾ ਸੀ ਕਿ ਦੀਨ (ਧਰਮ) ਨੂੰ ਸਥਾਪਿਤ ਕਰੋਂ ਅਤੇ ਉਸ ਵਿਚ ਫੁੱਟ ਨਾ ਪਾਉ। ਸ਼ਿਰਕ ਕਰਨ ਵਾਲਿਆਂ ਉੱਤੇ ਇਹ ਗੱਲ ਬਹੁਤ ਭਾਰੀ ਹੈ। ਜਿਸ ਵੱਲ ਤੁਸੀਂ ਉਨ੍ਹਾਂ ਨੂੰ ਬ਼ੂਲਾ ਰਹੇ ਹੋ। ਅੱਲਾਹ ਜਿਸ ਨੂੰ ਚਾਹੁੰਦਾ ਹੈ, ਆਪਣੇ ਵੱਲੋਂ ਉਸਨੂੰ ਚੁਣ ਲੈਂਦਾ ਹੈ। ਅਤੇ ਉਹ ਆਪਣੇ ਵੱਲੋਂ ਉਨ੍ਹਾਂ ਨੂੰ ਨਸੀਹਤ ਕਰਦਾ ਹੈ। ਜਿਹੜੇ ਉਸ ਵੱਲ ਧਿਆਨ ਲਾਉਂਦੇ ਹਨ।

Choose other languages: