Quran Apps in many lanuages:

Surah Ash-Shura Ayahs #19 Translated in Punjabi

فَلِذَٰلِكَ فَادْعُ ۖ وَاسْتَقِمْ كَمَا أُمِرْتَ ۖ وَلَا تَتَّبِعْ أَهْوَاءَهُمْ ۖ وَقُلْ آمَنْتُ بِمَا أَنْزَلَ اللَّهُ مِنْ كِتَابٍ ۖ وَأُمِرْتُ لِأَعْدِلَ بَيْنَكُمُ ۖ اللَّهُ رَبُّنَا وَرَبُّكُمْ ۖ لَنَا أَعْمَالُنَا وَلَكُمْ أَعْمَالُكُمْ ۖ لَا حُجَّةَ بَيْنَنَا وَبَيْنَكُمُ ۖ اللَّهُ يَجْمَعُ بَيْنَنَا ۖ وَإِلَيْهِ الْمَصِيرُ
ਸੋ ਤੁਸੀਂ ਇਸ ਵੱਲ ਹੀ ਸੱਦੋਂ ਅਤੇ ਇਸ ਤੇ ਹੀ ਟਿੱਕੇ ਰਹੋਂ। ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਇੱਛਾਵਾਂ ਦਾ ਪਾਲਣ ਨਾ ਕਰੋ। ਆਖੋ, ਕਿ ਅੱਲਾਹ ਨੇ ਜਿਹੜੀ ਕਿਤਾਬ ਉਤਾਰੀ ਹੈ। ਮੈਂ ਉਸ ਤੇ ਈਮਾਨ ਲਿਆਉਂਦਾ ਹਾਂ। ਅਤੇ ਮੈਨੂੰ ਇਹ ਹੁਕਮ ਪ੍ਰਾਪਤ ਹੋਇਆ ਹੈ ਕਿ ਮੈ’ ਤੁਹਾਡੇ ਵਿਚਕਾਰ ਇਨਸਾਫ਼ ਕਰਾਂ। ਅੱਲਾਹ ਸਾਡਾ ਪਾਲਣਹਾਰ ਹੈ ਅਤੇ ਤੁਹਾਡਾ ਵੀ। ਸਾਡੇ ਕਰਮ ਸਾਡੇ ਲਈ ਅਤੇ ਤੁਹਾਡੇ ਕਰਮ ਤੁਹਾਡੇ ਲਈ। ਸਾਡੇ ਅਤੇ ਤੁਹਾਡੇ ਵਿਚ ਕੋਈ ਝਗੜਾ ਨਹੀਂ। ਅੱਲਾਹ ਸਾਨੂੰ ਸਾਰਿਆਂ ਨੂੰ ਇੱਕਠਾ ਕਰੇਗਾ। ਉਸ ਕੌਲ ਹੀ ਜਾਣਾ ਹੈ।
وَالَّذِينَ يُحَاجُّونَ فِي اللَّهِ مِنْ بَعْدِ مَا اسْتُجِيبَ لَهُ حُجَّتُهُمْ دَاحِضَةٌ عِنْدَ رَبِّهِمْ وَعَلَيْهِمْ غَضَبٌ وَلَهُمْ عَذَابٌ شَدِيدٌ
ਅਤੇ ਜਿਹੜੇ ਲੋਕ ਅੱਲਾਹ ਦੇ ਬਾਰੇ ਤਰਕ ਵਿਤੱਰਕ ਕਰ ਰਹੇ ਹਨ। ਦੇ ਰੱਬ ਦੇ ਨੇੜੇ ਝੂਠਾ ਹੈ। ਅਤੇ ਉਨ੍ਹਾਂ ਤੇ ਗੁੱਸਾ ਹੈ ਅਤੇ ਉਨ੍ਹਾਂ ਲਈ ਸਖ਼ਤ ਸਜ਼ਾ ਹੈ।
اللَّهُ الَّذِي أَنْزَلَ الْكِتَابَ بِالْحَقِّ وَالْمِيزَانَ ۗ وَمَا يُدْرِيكَ لَعَلَّ السَّاعَةَ قَرِيبٌ
ਅੱਲਾਹ ਹੀ ਜਿਸ ਨੇ ਹੱਕ ਨਾਲ ਕਿਤਾਬ ਉਤਾਰੀ ਅਤੇ ਤੱਕੜੀ ਵੀ ਅਤੇ ਤੁਹਾਨੂੰ ਕੀ ਪਤਾ ਹੋ ਸਕਦਾ ਉਹ ਘੜੀ ਨੇੜੇ ਹੋਵੇ।
يَسْتَعْجِلُ بِهَا الَّذِينَ لَا يُؤْمِنُونَ بِهَا ۖ وَالَّذِينَ آمَنُوا مُشْفِقُونَ مِنْهَا وَيَعْلَمُونَ أَنَّهَا الْحَقُّ ۗ أَلَا إِنَّ الَّذِينَ يُمَارُونَ فِي السَّاعَةِ لَفِي ضَلَالٍ بَعِيدٍ
ਜਿਹੜੇ ਲੋਕ ਉਸ ਤੇ ਭਰੋਸਾ ਨਹੀਂ ਰੱਖਦੇ, ਉਹ ਉਸ ਦੀ ਜਲਦੀ ਕਰ ਰਹੇ ਹਨ। ਅਤੇ ਜਿਹੜੇ ਲੋਕ ਸੱਚ ਹੈ। ਯਾਦ ਰੱਖੋ, ਕਿ ਜਿਹੜੇ ਲੋਕ ਉਸ ਘੜੀ (ਕਿਆਮਤ) ਦੇ ਬਾਰੇ ਬਹਿਸ ਕਰਦੇ ਹਨ, ਉਹ ਸਿਰੇ ਦੇ ਕੁਰਾਹੀਏ ਹਨ।
اللَّهُ لَطِيفٌ بِعِبَادِهِ يَرْزُقُ مَنْ يَشَاءُ ۖ وَهُوَ الْقَوِيُّ الْعَزِيزُ
ਅੱਲਾਹ ਆਪਣੇ ਬੰਦਿਆਂ ਤੇ ਕਿਰਪਾ ਕਰਨ ਵਾਲਾ ਹੈ। ਉਹ ਜਿਸ ਨੂੰ ਚਾਹੁੰਦਾ ਹੈ, ਰਿਜ਼ਕ ਦਿੰਦਾ ਹੈ। ਉਹ ਸ਼ਕਤੀਸ਼ਾਲੀ ਅਤੇ ਤਾਕਤਵਰ ਹੈ।

Choose other languages: