Quran Apps in many lanuages:

Surah Ash-Shura Ayahs #24 Translated in Punjabi

مَنْ كَانَ يُرِيدُ حَرْثَ الْآخِرَةِ نَزِدْ لَهُ فِي حَرْثِهِ ۖ وَمَنْ كَانَ يُرِيدُ حَرْثَ الدُّنْيَا نُؤْتِهِ مِنْهَا وَمَا لَهُ فِي الْآخِرَةِ مِنْ نَصِيبٍ
ਜਿਹੜਾ ਬੰਦਾ ਪ੍ਰਲੋਕ ਦੀ ਖੇਤੀ ਦੀ ਇੱਛਾ ਰੱਖਦਾ ਹੋਵੇ, ਅਸੀਂ ਉਸ ਨੂੰ ਉਸ ਦੀ ਖੇਤੀ ਵਿਚ ਉਨਤੀ ਬਖਸ਼ਾਂਗੇ। ਜਿਹੜਾ ਬੰਦਾ ਸੰਸਾਰ ਦੀ ਖੇਤੀ ਦੀ ਇੱਛਾ ਕਰੇ, ਅਸੀਂ ਉਸ ਨੂੰ ਉਸ ਵਿਚੋਂ ਕੁਝ ਦੇ ਦਿੰਦੇ ਹਾਂ। ਪ੍ਰਲੋਕ ਵਿਚ ਉਸ ਦਾ ਕੋਈ ਹਿੱਸਾ ਨਹੀਂ।
أَمْ لَهُمْ شُرَكَاءُ شَرَعُوا لَهُمْ مِنَ الدِّينِ مَا لَمْ يَأْذَنْ بِهِ اللَّهُ ۚ وَلَوْلَا كَلِمَةُ الْفَصْلِ لَقُضِيَ بَيْنَهُمْ ۗ وَإِنَّ الظَّالِمِينَ لَهُمْ عَذَابٌ أَلِيمٌ
ਕੀ ਇਨ੍ਹਾਂ ਦੇ ਕੁਝ ਸ਼ਰੀਕ ਹਨ, ਜਿਨ੍ਹਾਂ ਨੇ ਇਨ੍ਹਾਂ ਲਈ ਅਜਿਹਾ ਦੀਨ ਨਿਰਧਾਰਤ ਕੀਤਾ ਹੈ, ਜਿਸ ਦੀ ਅੱਲਾਹ ਨੇ ਆਗਿਆ ਨਹੀਂ ਦਿੱਤੀ। ਅਤੇ ਜੇਕਰ ਫੈਸਲੇ ਦੀ ਗੱਲ ਤੈਹ ਨਾ ਹੋ ਚੁੱਕੀ ਹੁੰਦੀ ਤਾਂ ਉਨ੍ਹਾਂ ਦਾ ਨਿਰਣਾ ਕਰ ਦਿੱਤਾ ਜਾਂਦਾ। ਬੇਸ਼ੱਕ ਜ਼ਾਲਿਮਾਂ ਲਈ ਚੁੱਖ ਦਾਇਕ ਸਜ਼ਾ ਹੈ।
تَرَى الظَّالِمِينَ مُشْفِقِينَ مِمَّا كَسَبُوا وَهُوَ وَاقِعٌ بِهِمْ ۗ وَالَّذِينَ آمَنُوا وَعَمِلُوا الصَّالِحَاتِ فِي رَوْضَاتِ الْجَنَّاتِ ۖ لَهُمْ مَا يَشَاءُونَ عِنْدَ رَبِّهِمْ ۚ ذَٰلِكَ هُوَ الْفَضْلُ الْكَبِيرُ
ਤੁਸੀਂ ਜ਼ਾਲਮਾਂ ਨੂੰ ਦੇਖੋਗੇ ਕਿ ਉਹ ਉਸ ਤੋਂ ਡਰ ਰਹੇ ਹੋਣਗੇ, ਜਿਹੜਾ ਉਨ੍ਹਾਂ ਨੇ ਕਮਾਇਆ। ਅਤੇ ਉਹ ਉਨ੍ਹਾਂ ਤੇ ਜ਼ਰੂਰ ਡਿੱਗਣ ਵਾਲਾ ਹੈ। ਜਿਹੜੇ ਲੋਕ ਈਮਾਨ ਲਿਆਏ ਅਤੇ ਚੰਗੇ ਕਰਮ ਕੀਤੇ। ਉਹ ਜੰਨਤਾਂ ਦੇ ਬਾਗ਼ ਵਿਚ ਹੋਣਗੇ। ਉਨ੍ਹਾਂ ਲਈ ਉਨ੍ਹਾਂ ਦੇ ਰੱਬ ਦੇ ਕੋਲ ਉਹ ਸਾਰਾ ਕੁਝ ਹੋਵੇਗਾ, ਜਿਹੜਾ ਉਹ ਚਾਹੁਣਗੇ। ਇਹ ਵੱਡਾ ਤੋਹਫ਼ਾ ਹੈ।
ذَٰلِكَ الَّذِي يُبَشِّرُ اللَّهُ عِبَادَهُ الَّذِينَ آمَنُوا وَعَمِلُوا الصَّالِحَاتِ ۗ قُلْ لَا أَسْأَلُكُمْ عَلَيْهِ أَجْرًا إِلَّا الْمَوَدَّةَ فِي الْقُرْبَىٰ ۗ وَمَنْ يَقْتَرِفْ حَسَنَةً نَزِدْ لَهُ فِيهَا حُسْنًا ۚ إِنَّ اللَّهَ غَفُورٌ شَكُورٌ
ਇਹ ਚੀਜ਼ ਹੈ ਜਿਸ ਦੀ ਖੁਸ਼ਖਬਰੀ ਅੱਲਾਹ ਆਪਣੇ ਉਨ੍ਹਾਂ ਬੰਦਿਆਂ ਨੂੰ ਦਿੰਦਾ ਹੈ। ਜਿਹੜੇ ਈਮਾਨ ਲਿਆਏ ਅਤੇ ਚੰਗੇ ਕਰਮ ਕੀਤੇ। ਆਖੋ, ਕਿ ਮੈਂ ਇਸ ਲਈ ਤੁਹਾਡੇ ਤੋਂ ਕੋਈ ਫ਼ਲ ਨਹੀਂ ਮੰਗਦਾ ਪਰ ਇੱਕਠੇ ਰਹਿਣ ਦੀ ਪ੍ਰੇਮ ਭਾਵਨਾ (ਜ਼ਰੂਰ ਚਾਹੀਦੀ ਹੈ)। ਅਤੇ ਜਿਹੜਾ ਬੰਦਾ ਕੋਈ ਨੇਕੀ ਕਰੇਗਾ, ਅਸੀਂ ਉਸ ਲਈ ਪੁੰਨ ਵਧਾ ਦੇਵਾਂਗੇ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਅਤੇ ਗੁਣਾਂ ਦਾ ਕਦਰਦਾਨ ਹੈ।
أَمْ يَقُولُونَ افْتَرَىٰ عَلَى اللَّهِ كَذِبًا ۖ فَإِنْ يَشَإِ اللَّهُ يَخْتِمْ عَلَىٰ قَلْبِكَ ۗ وَيَمْحُ اللَّهُ الْبَاطِلَ وَيُحِقُّ الْحَقَّ بِكَلِمَاتِهِ ۚ إِنَّهُ عَلِيمٌ بِذَاتِ الصُّدُورِ
ਕੀ ਉਹ ਆਖਦੇ ਹਨ ਕਿ ਇਸ (ਰਸੂਲ) ਨੇ ਅੱਲਾਹ ਤੇ ਝੂਠ ਘੜ ਲਿਆ। ਤਾਂ ਜੇਕਰ ਅੱਲਾਹ ਚਾਹੇ ਤਾਂ ਉਹ ਤੁਹਾਡੇ ਦਿਲ ਤੇ ਮੋਹਰ ਲਗਾ ਦੇਵੇ। ਅੱਲਾਹ ਝੂਠ ਨੂੰ ਮਿਟਾ ਦਿੰਦਾ ਹੈ ਅਤੇ ਸੱਚ ਨੂੰ ਆਪਣੀਆਂ ਗੱਲਾਂ ਨਾਲ ਸਾਬਿਤ ਕਰਦਾ ਹੈ। ਬੇਸ਼ੱਕ ਉਹ ਦਿਲਾਂ ਦੀਆਂ ਗੱਲਾਂ ਨੂੰ ਜਾਣਦਾ ਹੈ।

Choose other languages: