Quran Apps in many lanuages:

Surah Ash-Shura Ayahs #37 Translated in Punjabi

إِنْ يَشَأْ يُسْكِنِ الرِّيحَ فَيَظْلَلْنَ رَوَاكِدَ عَلَىٰ ظَهْرِهِ ۚ إِنَّ فِي ذَٰلِكَ لَآيَاتٍ لِكُلِّ صَبَّارٍ شَكُورٍ
ਜੇਕਰ ਉਹ ਚਾਹੇ ਤਾਂ ਉਹ ਹਵਾ ਨੂੰ ਰੋਕ ਦੇਵੇ, ਫਿਰ ਉਹ ਸਮੁੰਦਰ ਦੇ ਤਲ ਉੱਤੇ ਖੜੇ ਰਹਿ ਜਾਣ। ਬੇਸ਼ੱਕ ਇਸ ਦੇ ਅੰਦਰ ਹਰੇਕ ਉਸ ਬੰਦੇ ਲਈ ਨਿਸ਼ਾਨੀਆਂ ਹਨ, ਜਿਹੜਾ ਧੀਰਜ ਰੱਖਣ ਵਾਲਾ ਅਤੇ ਸ਼ੁਕਰ ਕਰਨ ਵਾਲਾ ਹੈ।
أَوْ يُوبِقْهُنَّ بِمَا كَسَبُوا وَيَعْفُ عَنْ كَثِيرٍ
ਜਾਂ ਉਹ ਉਨ੍ਹਾਂ ਨੂੰ, ਉਨ੍ਹਾਂ ਦੇ ਕਰਮਾ ਦੇ ਕਾਰਨ ਨਸ਼ਟ ਕਰ ਦੇਵੇ ਜਾਂ ਬਹੁਤ ਸਾਰੇ ਲੋਕਾਂ ਨੂੰ ਮੁਆਫ਼ ਕਰ ਦੇਵੇ।
وَيَعْلَمَ الَّذِينَ يُجَادِلُونَ فِي آيَاتِنَا مَا لَهُمْ مِنْ مَحِيصٍ
ਅਤੇ ਤਾਂ ਜੋ ਜਾਣ ਲੈਣ ਉਹ ਲੋਕ ਜਿਹੜੇ ਸਾਡੀਆਂ ਨਿਸ਼ਾਨੀਆਂ ਲਈ ਬਹਿਸਾਂ ਕਰਦੇ ਹਨ। (ਉਹ ਸਮਝ ਲੈਣ) ਕਿ ਉਨ੍ਹਾਂ ਦੇ ਭੱਜਣ ਦੀ ਕੋਈ ਜਗ੍ਹਾ ਨਹੀਂ।
فَمَا أُوتِيتُمْ مِنْ شَيْءٍ فَمَتَاعُ الْحَيَاةِ الدُّنْيَا ۖ وَمَا عِنْدَ اللَّهِ خَيْرٌ وَأَبْقَىٰ لِلَّذِينَ آمَنُوا وَعَلَىٰ رَبِّهِمْ يَتَوَكَّلُونَ
ਇਸ ਲਈ ਜਿਹੜਾ ਕੁਝ ਤੁਹਾਨੂੰ ਮਿਲਿਆ ਹੈ, ਉਹ ਸਿਰਫ਼ ਦੁਨਿਆਵੀ ਜੀਵਨ ਦੀ ਅਸਥਾਈ ਸੁੱਖ ਸਮੱਗਰੀ ਹੈ। ਅਤੇ ਜਿਹੜਾ ਕੁਝ ਅੱਲਾਹ ਦੇ ਕੋਲ ਹੈ, ਉਹ ਜ਼ਿਆਦਾ ਵਧੀਆ ਹੈ ਅਤੇ ਉਨ੍ਹਾਂ ਲੋਕਾਂ ਲਈ ਬਾਕੀ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਅਤੇ ਉਹ ਅੱਲਾਹ ਤੇ ਭਰੋਸਾ ਰੱਖਦੇ ਹਨ।
وَالَّذِينَ يَجْتَنِبُونَ كَبَائِرَ الْإِثْمِ وَالْفَوَاحِشَ وَإِذَا مَا غَضِبُوا هُمْ يَغْفِرُونَ
ਅਤੇ ਉਹ ਲੋਕ ਜਿਹੜੇ ਵੱਡੇ ਪਾਪਾਂ ਤੋਂ ਅਤੇ ਅਸ਼ਲੀਲਤਾ ਤੋਂ ਬਚਦੇ ਹਨ ਅਤੇ ਜਦੋਂ’ ਉਨ੍ਹਾਂ ਨੂੰ ਗੁੱਸਾ ਆਉਂਦਾ ਹੈ। ਤਾਂ ਉਹ ਮੁਆਫ਼ ਕਰ ਦਿੰਦੇ ਹਨ।

Choose other languages: