Quran Apps in many lanuages:

Surah Az-Zamar Ayahs #54 Translated in Punjabi

قَدْ قَالَهَا الَّذِينَ مِنْ قَبْلِهِمْ فَمَا أَغْنَىٰ عَنْهُمْ مَا كَانُوا يَكْسِبُونَ
ਉਨ੍ਹਾਂ ਤੋਂ ਪਹਿਲਾਂ ਵਾਲਿਆਂ ਨੇ ਵੀ ਇਹ ਗੱਲ ਕਹੀ ਤਾਂ ਜਿਹੜਾ ਕੁਝ ਉਹ ਕਮਾਉਂਦੇ ਸੀ ਉਹ ਉਨ੍ਹਾਂ ਦੇ ਕੋਈ ਕੰਮ ਨਾ ਆਇਆ।
فَأَصَابَهُمْ سَيِّئَاتُ مَا كَسَبُوا ۚ وَالَّذِينَ ظَلَمُوا مِنْ هَٰؤُلَاءِ سَيُصِيبُهُمْ سَيِّئَاتُ مَا كَسَبُوا وَمَا هُمْ بِمُعْجِزِينَ
ਸੋ ਉਨ੍ਹਾਂ ਉੱਪਰ ਉਹ ਬੁਰਾਈਆਂ ਆ ਪਈਆਂ ਜਿਹੜੀਆਂ ਉਨ੍ਹਾਂ ਨੇ ਕਮਾਈਆਂ ਸਨ। ਅਤੇ ਉਨ੍ਹਾਂ ਲੋਕਾਂ ਵਿਚੋਂ ਜਿਹੜੇ ਜ਼ਾਲਿਮ ਹਨ ਉਨ੍ਹਾਂ ਦੇ ਸਾਹਮਣੇ ਵੀ ਉਨ੍ਹਾਂ ਦੀ ਕਮਾਈ ਦੇ ਮਾੜੇ ਨਤੀਜੇ ਜਲਦੀ ਆ ਜਾਣਗੇ। ਉਹ ਸਾਨੂੰ ਮਜਬੂਰ ਕਰ ਦੇਣ ਵਾਲੇ ਨਹੀਂ ਹਨ।
أَوَلَمْ يَعْلَمُوا أَنَّ اللَّهَ يَبْسُطُ الرِّزْقَ لِمَنْ يَشَاءُ وَيَقْدِرُ ۚ إِنَّ فِي ذَٰلِكَ لَآيَاتٍ لِقَوْمٍ يُؤْمِنُونَ
ਕੀ ਉਨ੍ਹਾਂ ਨੂੰ ਪਤਾ ਨਹੀਂ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲਾ ਰਿਜ਼ਕ ਦਿੰਦਾ ਹੈ ਅਤੇ ਉਹੀ ਤੰਗੀ ਲਿਆ ਚਿੰਦਾ ਹੈ। ਬੇਸ਼ੱਕ ਇਸ ਦੇ ਅੰਦਰ ਨਿਸ਼ਾਨੀਆਂ ਹਨ ਉਨ੍ਹਾਂ ਲੋਕਾਂ ਲਈ ਜਿਹੜੇ ਈਮਾਨ ਲਿਆਉਣ ਵਾਲੇ ਹਨ।
قُلْ يَا عِبَادِيَ الَّذِينَ أَسْرَفُوا عَلَىٰ أَنْفُسِهِمْ لَا تَقْنَطُوا مِنْ رَحْمَةِ اللَّهِ ۚ إِنَّ اللَّهَ يَغْفِرُ الذُّنُوبَ جَمِيعًا ۚ إِنَّهُ هُوَ الْغَفُورُ الرَّحِيمُ
ਆਸੋਂ, ਕਿ ਹੇ ਮੇਰੇ ਬੰਦਿਓ! ਜਿਨ੍ਹਾਂ ਨੇ ਆਪਣੇ ਆਪ ਤੇ ਜ਼ੁਲਮ ਕੀਤਾ ਹੈ ਉਹ ਅੱਲਾਹ ਦੀ ਰਹਿਮਤ ਤੋਂ ਨਿਰਾਸ਼ ਨਾ ਹੋਣ। ਬੇਸ਼ੱਕ ਅੱਲਾਹ ਸਾਰੇ ਪਾਪਾਂ ਨੂੰ ਮੁਆਫ਼ ਕਰ ਦਿੰਦਾ ਹੈ ਉਹ ਵੱਡਾ ਮੁਆਫ਼ੀ ਦੇਣ ਵਾਲਾ ਅਤੇ ਕਿਰਪਾਲੂ ਹੈ।
وَأَنِيبُوا إِلَىٰ رَبِّكُمْ وَأَسْلِمُوا لَهُ مِنْ قَبْلِ أَنْ يَأْتِيَكُمُ الْعَذَابُ ثُمَّ لَا تُنْصَرُونَ
ਅਤੇ ਤੁਸੀਂ ਆਪਣੇ ਰੱਬ ਵੱਲ ਪਰਤੋ ਅਤੇ ਉਸ ਦੇ ਆਗਿਆਕਾਰੀ ਬਣ ਜਾਉ। ਇਸ ਤੋਂ ਪਹਿਲਾਂ ਕਿ ਤੁਹਾਡੇ ਉੱਪਰ ਆਫ਼ਤ ਆ ਜਾਏ ਫਿਰ ਤੁਹਾਡੀ ਕੋਈ ਸਹਾਇਤਾ ਨਹੀਂ ਕੀਤੀ ਜਾਵੇਗੀ।

Choose other languages: