Quran Apps in many lanuages:

Surah Fatir Ayahs #28 Translated in Punjabi

إِنَّا أَرْسَلْنَاكَ بِالْحَقِّ بَشِيرًا وَنَذِيرًا ۚ وَإِنْ مِنْ أُمَّةٍ إِلَّا خَلَا فِيهَا نَذِيرٌ
ਅਸੀਂ ਤੁਹਾਨੂੰ ਸੱਚ ਦੇ ਨਾਲ ਭੇਜਿਆ ਹੈ, ਖੁਸ਼ਖਬਰੀ ਦੇਣ ਵਾਲਾ ਅਤੇ ਸਾਵਧਾਨ ਕਰਨ ਵਾਲਾ ਬਣਾ ਕੇ ਅਤੇ ਕੋਈ ਕੌਮ ਅਜਿਹੀ ਨਹੀਂ ਜਿਸ ਵਿਚ ਕੋਈ ਸਾਵਧਾਨ ਕਰਨ ਵਾਲਾ ਨਾ ਆਇਆ ਹੋਵੇ।
وَإِنْ يُكَذِّبُوكَ فَقَدْ كَذَّبَ الَّذِينَ مِنْ قَبْلِهِمْ جَاءَتْهُمْ رُسُلُهُمْ بِالْبَيِّنَاتِ وَبِالزُّبُرِ وَبِالْكِتَابِ الْمُنِيرِ
ਅਤੇ ਜੇਕਰ ਇਹ ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਇਨ੍ਹਾਂ ਤੋਂ ਪਹਿਲਾਂ ਜੋ ਲੋਕ ਹੋਏ ਹਨ, ਉਨ੍ਹਾਂ ਨੇ ਵੀ ਝੁਠਲਾਇਆ। ਉਨ੍ਹਾਂ ਦੇ ਕੋਲ ਉਨ੍ਹਾਂ ਦੇ ਰਸੂਲ ਸਪੱਸ਼ਟ ਪ੍ਰਮਾਣ, ਸਹੀਫ਼ੇ (ਹੁਕਮਨਾਮੇ) ਅਤੇ ਪ੍ਰਕਾਸ਼ਮਈ ਪੁਸਤਕਾਂ ਲੈ ਕੇ ਆਏ।
ثُمَّ أَخَذْتُ الَّذِينَ كَفَرُوا ۖ فَكَيْفَ كَانَ نَكِيرِ
ਫਿਰ ਜਿਨ੍ਹਾਂ ਲੋਕਾਂ ਨੇ ਨਾ ਮੰਨਿਆ ਉਨ੍ਹਾਂ ਨੂੰ ਮੈ’ ਫੜ੍ਹ ਲਿਆ, ਤਾਂ ਦੇਖੋ ਉਨ੍ਹਾਂ ਉੱਪਰ ਮੇਰੀ ਸਜ਼ਾ ਕਿਹੋਂ ਜਿਹੀ ਹੋਈ।
أَلَمْ تَرَ أَنَّ اللَّهَ أَنْزَلَ مِنَ السَّمَاءِ مَاءً فَأَخْرَجْنَا بِهِ ثَمَرَاتٍ مُخْتَلِفًا أَلْوَانُهَا ۚ وَمِنَ الْجِبَالِ جُدَدٌ بِيضٌ وَحُمْرٌ مُخْتَلِفٌ أَلْوَانُهَا وَغَرَابِيبُ سُودٌ
ਕੀ ਤੁਸੀਂ ਨਹੀ’ ਦੇਖਦੇ ਕਿ ਅੱਲਾਹ ਨੇ ਅਸਮਾਨ ਤੋਂ ਪਾਣੀ ਉਤਾਰਿਆ ਫਿਰ ਅਸੀਂ ਉਸ ਤੋਂ ਵੱਖਰੇ-ਵੱਖਰੇ ਰੰਗਾਂ ਦੇ ਫ਼ਲ ਪੈਦਾ ਕਰ ਦਿੱਤੇ। ਅਤੇ ਪਹਾੜਾਂ ਵੀ।
وَمِنَ النَّاسِ وَالدَّوَابِّ وَالْأَنْعَامِ مُخْتَلِفٌ أَلْوَانُهُ كَذَٰلِكَ ۗ إِنَّمَا يَخْشَى اللَّهَ مِنْ عِبَادِهِ الْعُلَمَاءُ ۗ إِنَّ اللَّهَ عَزِيزٌ غَفُورٌ
ਅਤੇ ਇਸ ਤਰ੍ਹਾਂ ਮਨੁੱਖਾਂ ਜੀਵਨਧਾਰੀਆਂ ਅਤੇ ਪਸ਼ੂਆਂ ਵਿਚ ਵੀ ਅਲੱਗ-ਅਲੱਗ ਰੰਗਾਂ ਦੇ ਹਨ। ਅੱਲਾਹ ਤੋਂ ਉਸ ਦੇ ਸ਼ੰਦਿਆਂ ਵਿਚੋਂ ਸਿਰਫ਼ ਉਹੀ ਲੋਕ ਭੈਅ ਰੱਖਦੇ ਹਨ ਜਿਹੜੇ ਗਿਆਨ ਵਾਲੇ ਹਨ। ਬੇਸ਼ੱਕ ਅੱਲਾਹ ਸ਼ਕਤੀਸ਼ਾਲੀ ਅਤੇ ਮੁਆਫ਼ ਕਰਨ ਵਾਲਾ ਹੈ।

Choose other languages: