Quran Apps in many lanuages:

Surah Ghafir Ayahs #22 Translated in Punjabi

وَأَنْذِرْهُمْ يَوْمَ الْآزِفَةِ إِذِ الْقُلُوبُ لَدَى الْحَنَاجِرِ كَاظِمِينَ ۚ مَا لِلظَّالِمِينَ مِنْ حَمِيمٍ وَلَا شَفِيعٍ يُطَاعُ
ਅਤੇ ਉਨ੍ਹਾਂ ਨੂੰ ਨੇੜੇ ਆਉਣ ਵਾਲੀ ਬਿਪਤਾ ਦੇ ਦਿਨ ਤੋਂ ਡਰਾਉ। ਜਦੋਂ ਉਨ੍ਹਾਂ ਦੇ ਦਿਲ ਗਲ ਤੱਕ ਆ ਪਹੁੰਚਣਗੇ ਉਹ ਦੁੱਖ ਨਾਲ ਭਰੇ ਹੌਣਗੇ। ਜ਼ਾਲਿਮਾਂ ਦਾ ਨਾ ਕੋਈ ਮਿੱਤਰ ਹੋਵੇਗਾ ਅਤੇ ਨਾ ਹੀ ਕੋਈ ਸਿਫਾਰਸ਼ੀ ਜਿਸ ਦੀ ਗੱਲ ਮੰਨੀ ਜਾਵੇ।
يَعْلَمُ خَائِنَةَ الْأَعْيُنِ وَمَا تُخْفِي الصُّدُورُ
ਉਹ ਨਜ਼ਰਾਂ ਦੇ ਧੋਖੇ ਨੂੰ ਜਾਣਦਾ ਹੈ ਅਤੇ ਉਨ੍ਹਾਂ ਗੱਲਾਂ ਨੂੰ ਵੀ ਜਿਨ੍ਹਾਂ ਨੂੰ ਦਿਲਾਂ ਵਿਚ ਛੁਪਾਇਆ ਹੋਇਆ ਹੈ।
وَاللَّهُ يَقْضِي بِالْحَقِّ ۖ وَالَّذِينَ يَدْعُونَ مِنْ دُونِهِ لَا يَقْضُونَ بِشَيْءٍ ۗ إِنَّ اللَّهَ هُوَ السَّمِيعُ الْبَصِيرُ
ਅਤੇ ਅੱਲਾਹ ਸਚਾਈ ਦੇ ਨਾਲ ਫ਼ੈਸਲਾ ਕਰੇਗਾ। ਅਤੇ ਜਿਨ੍ਹਾਂ ਨੂੰ ਉਹ ਅੱਲਾਹ ਤੋਂ’ ਬਿਨ੍ਹਾਂ ਪੁਕਾਰਦੇ ਹਨ ਉਹ ਕਿਸੇ ਚੀਜ਼ ਦਾ ਫ਼ੈਸਲਾ ਨਹੀਂ ਕਰਦੇ। ਬੇਸ਼ੱਕ ਅੱਲਾਹ ਸੁਣਨ ਵਾਲਾ ਦੇਖਣ ਵਾਲਾ ਹੈ।
أَوَلَمْ يَسِيرُوا فِي الْأَرْضِ فَيَنْظُرُوا كَيْفَ كَانَ عَاقِبَةُ الَّذِينَ كَانُوا مِنْ قَبْلِهِمْ ۚ كَانُوا هُمْ أَشَدَّ مِنْهُمْ قُوَّةً وَآثَارًا فِي الْأَرْضِ فَأَخَذَهُمُ اللَّهُ بِذُنُوبِهِمْ وَمَا كَانَ لَهُمْ مِنَ اللَّهِ مِنْ وَاقٍ
ਕੀ ਉਹ ਧਰਤੀ ਉੱਪਰ ਤੁਰੇ ਫਿਰੇ ਨਹੀਂ’ ਕਿ ਉਨ੍ਹਾਂ ਲੋਕਾਂ ਦਾ ਕੀ ਹਾਲ ਹੋਇਆ ਜਿਹੜੇ ਪਹਿਲਾਂ ਹੋ ਚੁੱਕੇ ਹਨ। ਉਹ ਉਨ੍ਹਾਂ ਤੋਂ ਬਹੁਤ ਜ਼ਿਆਦਾ ਸ਼ਕਤੀਸ਼ਾਲੀ ਸਨ। ਅਤੇ ਧਰਤੀ ਤੇ ਨਿਸ਼ਾਨ ਛੱਡਣ ਦੇ ਲਿਹਾਜ ਨਾਲ ਵੀ ਵੱਧ ਸਨ। ਫਿਰ ਅੱਲਾਹ ਨੇ ਉਨ੍ਹਾਂ ਦੇ ਅਪਰਾਧਾਂ ਕਾਰਨ ਉਨ੍ਹਾਂ ਨੂੰ ਫੜ੍ਹ ਲਿਆ ਅਤੇ ਕੋਈ ਉਨ੍ਹਾਂ ਨੂੰ ਅੱਲਾਹ ਤੋਂ ਬਚਾਉਣ ਵਾਲਾ ਨਹੀਂ ਸੀ।
ذَٰلِكَ بِأَنَّهُمْ كَانَتْ تَأْتِيهِمْ رُسُلُهُمْ بِالْبَيِّنَاتِ فَكَفَرُوا فَأَخَذَهُمُ اللَّهُ ۚ إِنَّهُ قَوِيٌّ شَدِيدُ الْعِقَابِ
ਇਹ ਇਸ ਲਈ ਹੋਇਆ ਕਿ ਉਨ੍ਹਾਂ ਦੇ ਕੋਲ ਉਨ੍ਹਾਂ ਦੇ ਰਸੂਲ ਸਪੱਸ਼ਟ ਨਿਸ਼ਾਨੀਆਂ ਲੈ ਕੇ ਆਏ ਤਾਂ ਅੱਲਾਹ ਨੇ ਉਨ੍ਹਾਂ ਨੂੰ ਫੜ ਲਿਆ, ਯਕੀਨਨ ਹੀ ਉਹ ਸ਼ਕਤੀਸ਼ਾਲੀ ਅਤੇ ਕਠੋਰ ਸਜ਼ਾ ਦੇਣ ਵਾਲਾ ਹੈ।

Choose other languages: