Quran Apps in many lanuages:

Surah Ya-Seen Ayahs #48 Translated in Punjabi

إِلَّا رَحْمَةً مِنَّا وَمَتَاعًا إِلَىٰ حِينٍ
ਪਰੰਤੂ ਇਹ ਸਾਡੀ ਰਹਿਮਤ ਹੈ, ਉਨ੍ਹਾਂ ਨੂੰ ਇੱਕ ਮਿੱਥੇ ਸਮੇਂ ਤੱਕ ਲਾਭ ਦੇਣਾ।
وَإِذَا قِيلَ لَهُمُ اتَّقُوا مَا بَيْنَ أَيْدِيكُمْ وَمَا خَلْفَكُمْ لَعَلَّكُمْ تُرْحَمُونَ
ਅਤੇ ਜਦੋਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਤੋਂ ਡਰੋਂ ਜਿਹੜੇ ਤੁਹਾਡੇ ਅੱਗੇ ਅਤੇ ਤੁਹਾਡੇ ਪਿੱਛੇ ਹਨ ਤਾਂ ਕਿ ਤੁਹਾਡੇ ਉੱਪਰ ਰਹਿਮਤ ਕੀਤੀ ਜਾਵੇ।
وَمَا تَأْتِيهِمْ مِنْ آيَةٍ مِنْ آيَاتِ رَبِّهِمْ إِلَّا كَانُوا عَنْهَا مُعْرِضِينَ
ਅਤੇ ਉਨ੍ਹਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਕੋਈ ਨਿਸ਼ਾਨੀ ਵੀ ਉਨ੍ਹਾਂ ਦੇ ਪਾਸ ਅਜਿਹੀ ਨਹੀਂ ਆਉਂਦੀ ਜਿਸ ਤੋਂ ਉਹ ਮੂੰਹ ਨਾ ਮੋੜਦੇ ਹੋਣ।
وَإِذَا قِيلَ لَهُمْ أَنْفِقُوا مِمَّا رَزَقَكُمُ اللَّهُ قَالَ الَّذِينَ كَفَرُوا لِلَّذِينَ آمَنُوا أَنُطْعِمُ مَنْ لَوْ يَشَاءُ اللَّهُ أَطْعَمَهُ إِنْ أَنْتُمْ إِلَّا فِي ضَلَالٍ مُبِينٍ
ਅਤੇ ਜਦੋਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਅੱਲਾਹ ਨੇ ਜਿਹੜਾ ਕੁਝ ਤੁਹਾਨੂੰ ਦਿੱਤਾ ਹੈ ਤੁਸੀਂ ਉਸ ਵਿਚੋਂ ਖਰਚ ਕਰੋ ਤਾਂ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹ ਈਮਾਨ ਵਾਲਿਆਂ ਨੂੰ ਆਖਦੇ ਹਨ ਕਿ ਅਸੀਂ ਅਜਿਹੇ ਲੋਕਾਂ ਨੂੰ ਖੁਆਈਏ ਜਿਨ੍ਹਾਂ ਨੂੰ ਅੱਲਾਹ ਜ਼ਾਹੁੰਦਾ ਹੋਵੇ ਤਾਂ ਉਹ ਉਨ੍ਹਾਂ ਨੂੰ ਖੁਆ ਦਿੰਦਾ। ਤੁਸੀਂ ਲੋਕ ਤਾਂ ਸਪੱਸ਼ਟ ਕੁਰਾਹੇ ਪਏ ਹੋ।
وَيَقُولُونَ مَتَىٰ هَٰذَا الْوَعْدُ إِنْ كُنْتُمْ صَادِقِينَ
ਅਤੇ ਉਹ ਕਹਿੰਦੇ ਹਨ ਕਿ ਇਹ ਵਾਅਦਾ ਕਦੋਂ (ਪੂਰਾ) ਹੋਵੇਗਾ। (ਦੱਸੋ)? ਜੇਕਰ ਤੁਸੀਂ ਸੱਚੇ ਹੋ।

Choose other languages: