Quran Apps in many lanuages:

Surah Yunus Ayahs #11 Translated in Punjabi

إِنَّ الَّذِينَ لَا يَرْجُونَ لِقَاءَنَا وَرَضُوا بِالْحَيَاةِ الدُّنْيَا وَاطْمَأَنُّوا بِهَا وَالَّذِينَ هُمْ عَنْ آيَاتِنَا غَافِلُونَ
ਬੇਸ਼ੱਕ ਜਿਹੜੇ ਲੋਕ ਸਾਨੂੰ ਮਿਲਣ ਦੀ ਇੱਛਾ ਨਹੀਂ ਰੱਖਦੇ ਅਤੇ ਸੰਸਾਰੀ ਜੀਵਨ ਉੱਪਰ ਹੀ ਖੁਸ਼ ਅਤੇ ਸੰਤੁਸ਼ਟ ਹਨ ਅਤੇ ਜਿਹੜੇ ਸਾਡੀਆਂ ਨਿਸ਼ਾਨੀਆਂ ਤੋਂ ਅਨਜਾਣ ਹਨ।
أُولَٰئِكَ مَأْوَاهُمُ النَّارُ بِمَا كَانُوا يَكْسِبُونَ
ਉਨ੍ਹਾਂ ਦਾ ਟਿਕਾਣਾ ਨਰਕ ਹੋਵੇਗਾ। ਉਸ ਲਈ ਜੋ ਉਹ ਕਰਦੇ ਸਨ।
إِنَّ الَّذِينَ آمَنُوا وَعَمِلُوا الصَّالِحَاتِ يَهْدِيهِمْ رَبُّهُمْ بِإِيمَانِهِمْ ۖ تَجْرِي مِنْ تَحْتِهِمُ الْأَنْهَارُ فِي جَنَّاتِ النَّعِيمِ
ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਅਤੇ ਭਲੇ ਕੰਮ ਕੀਤੇ ਅੱਲਾਹ ਉਨ੍ਹਾਂ ਦੀ ਸ਼ਰਧਾ ਦੇ ਕਾਰਨ ਉਨ੍ਹਾਂ ਨੂੰ ਤੋਹਫਿਆ ਦੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਬੱਲੇ ਨਹਿਰਾਂ ਵੱਗਦੀਆਂ ਹੌਣਗੀਆਂ।
دَعْوَاهُمْ فِيهَا سُبْحَانَكَ اللَّهُمَّ وَتَحِيَّتُهُمْ فِيهَا سَلَامٌ ۚ وَآخِرُ دَعْوَاهُمْ أَنِ الْحَمْدُ لِلَّهِ رَبِّ الْعَالَمِينَ
ਉਸ ਵਿਚ ਉਨ੍ਹਾਂ ਦਾ ਕਹਿਣਾ ਹੋਵੇਗਾ ਕਿ ਹੇ ਅੱਲਾਹ! ਤੂੰ ਪਵਿੱਤਰ ਹੈਂ ਅਤੇ ਮਿਲਣੀ ਵਜੋਂ ਉਨ੍ਹਾਂ ਦੀ ਮੁਲਾਕਾਤ ਸਲਾਮ ਹੋਵੇਗੀ ਅਤੇ ਉਨ੍ਹਾਂ ਦੀ ਆਖ਼ਰੀ ਗੱਲ ਇਹ ਹੋਵੇਗੀ ਕਿ ਸੰਪੂਰਨ ਪ੍ਰਸੰਸਾ ਅੱਲਾਹ ਲਈ ਹੈ। ਜੋ ਸਾਰੇ ਸੰਸਾਰ ਦਾ ਪਾਲਣਹਾਰ ਹੈ।
وَلَوْ يُعَجِّلُ اللَّهُ لِلنَّاسِ الشَّرَّ اسْتِعْجَالَهُمْ بِالْخَيْرِ لَقُضِيَ إِلَيْهِمْ أَجَلُهُمْ ۖ فَنَذَرُ الَّذِينَ لَا يَرْجُونَ لِقَاءَنَا فِي طُغْيَانِهِمْ يَعْمَهُونَ
ਜੇਕਰ ਅੱਲਾਹ ਲੋਕਾਂ ਲਈ ਉਸੇ ਤਰ੍ਹਾਂ ਜਲਦੀ ਸਜ਼ਾ ਪਹੁੰਚਾ ਦੇਵੇ ਜਿਸ ਤਰ੍ਹਾਂ ਉਹ ਉਨ੍ਹਾਂ ਨਾਲ ਰਹਿਮਤ ਵਿਚ ਜਲਦੀ ਕਰਦਾ ਹੈ, ਤਾਂ ਉਨ੍ਹਾਂ ਦਾ ਸਮਾਂ ਸਮਾਪਿਤ ਕਰ ਦਿੱਤਾ ਗਿਆ ਹੁੰਦਾ। ਪਰ ਅਸੀਂ ਉਨ੍ਹਾਂ ਲੋਕਾਂ ਨੂੰ ਜਿਹੜੇ ਸਾਡੀ ਮੁਲਕਾਤ ਦੀ ਇੱਛਾ ਨਹੀਂ ਰੱਖਦੇ ਉਨ੍ਹਾਂ ਨੂ ਇਨਕਾਰ ਵਿਚ ਭਟਕਣ ਲਈ ਛੱਡ ਦਿੰਦੇ ਹਨ।

Choose other languages: